ਚੰਡੀਗੜ੍ਹ
ਪੰਜਾਬ ਸਰਕਾਰ ਨੇ 25 ਨਵੰਬਰ (ਮੰਗਲਵਾਰ) ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਸਿੱਖਿਆ ਸੰਸਥਾਨ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਇਸ ਮਹਾਨ ਸ਼ਹੀਦੀ ਸਮਾਰੋਹ ਨੂੰ ਰੂਹਾਨੀ ਅਤੇ ਇਤਿਹਾਸਕ ਮਹੱਤਵ ਦੇ ਨਾਲ ਮਨਾਇਆ ਜਾ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਧਾਰਮਿਕ ਸਮਾਗਮ, ਕੀਰਤਨ ਦਰਬਾਰ, ਅਖੰਡ ਪਾਠ, ਨਾਮ-ਸਿਮਰਨ ਅਤੇ ਹੋਰ ਸ਼ਰਧਾਂਜਲੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।
ਸਿਰਫ਼ ਪੰਜਾਬ ਹੀ ਨਹੀਂ, ਸਗੋਂ ਦੇਸ਼ ਅਤੇ ਵਿਦੇਸ਼ ਦੇ ਕਈ ਸਥਾਨਾਂ ’ਤੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਨਮੋਲ ਸ਼ਹੀਦੀ ਨੂੰ ਯਾਦ ਕਰਦੇ ਹੋਏ ਸਮਾਗਮ ਕੀਤੇ ਜਾ ਰਹੇ ਹਨ, ਜੋ ਇਸ ਸਾਲ ਦੇ ਅਖੀਰ ਤੱਕ ਜਾਰੀ ਰਹਿਣਗੇ।