English
Friday, February 3, 2023
English

ਅਧਿਆਪਕਾਂ ਵੱਲੋਂ ਆਨੰਦਪੁਰ ਸਾਹਿਬ ਵਿਖੇ ਇਨਸਾਫ ਰੈਲੀ 25 ਸਤੰਬਰ ਨੂੰ

ਸਕੂਲ ਸਿੱਖਿਆ ਵਿਭਾਗ ਵਲੋਂ ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ (3442, 7654, 5178 ਭਰਤੀ) ਦੇ 8 ਸਾਲਾਂ ਤੋਂ ਰੋਕੇ ਰੈਗੂਲਰ ਆਰਡਰਾਂ ਜਾਰੀ ਕਰਵਾਉਣ ਅਤੇ 180 ਈ.ਟੀ.ਟੀ. ਅਧਿਆਪਕਾਂ ‘ਤੇ ਮੂਲ ਭਰਤੀ (4500 ਅਤੇ 2005 ਈਟੀਟੀ ਭਰਤੀ) ਦੀਆਂ ਸੇਵਾ ਸ਼ਰਤਾਂ ਤਹਿਤ ਪੰਜਾਬ ਤਨਖਾਹ ਸਕੇਲ ਤੇ ਪਿਛਲੀ ਸਰਵਿਸ ਦੇ ਸਾਰੇ ਲਾਭ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ, ਡੈਮੋਕੇ੍ਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ, ਓ.ਡੀ.ਐੱਲ. (3442, 7654) ਅਧਿਆਪਕ ਯੂਨੀਅਨ ਅਤੇ 6505 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਦੇ ਆਗੂਆਂ ਦੀ ਭਰਵੀਂ ਮੀਟਿੰਗ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6505 ਈ.ਟੀ.ਟੀ. ਦੇ ਸੂਬਾ ਆਗੂ ਕਮਲ ਠਾਕੁਰ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਸੂਬਾ ਆਗੂ ਬਲਜਿੰਦਰ ਗਰੇਵਾਲ ਦੀ ਸਾਂਝੀ ਅਗਵਾਈ ਵਿੱਚ ਹੋਈ। ਜਿਸ ਵਿੱਚ 25 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਇਨਸਾਫ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਮੌਕੇ ਡੀ ਟੀ ਐਫ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਅਤੇ 7654 ਕੈਡਰ ਦੇ ਆਗੂ ਬਲਜਿੰਦਰ ਗਰੇਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 3442 ਅਤੇ 7654 ਭਰਤੀਆਂ ਵਿਚਲੇ ਸੈਂਕੜੇ ਹੋਰਨਾਂ ਓ.ਡੀ.ਐੱਲ. ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ, ਹਜਾਰਾਂ ਅਧਿਆਪਕਾਂ ਦੀ ਪੋ੍ਮੋਸ਼ਨ ਵੀ ਹੋ ਚੁੱਕੀ ਹੈ, ਪੰ੍ਤੂ ਬੇਇਨਸਾਫ਼ੀ ਅਤੇ ਪੱਖਪਾਤ ਕਰਦਿਆਂ 125 ਦੇ ਕਰੀਬ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਨੂੰ ਅਧਿਕਾਰ ਖੇਤਰ ਤੋਂ ਬਾਹਰ ਦੀ ਡਿਗਰੀ ਹੋਣ ਦੇ ਹਵਾਲੇ ਤਹਿਤ 8 ਸਾਲਾਂ ਤੋਂ ਪੈਂਡਿੰਗ ਰੱਖਿਆ ਹੋਇਆ ਹੈ, ਜਦ ਕਿ ਸਾਲ 2019 ਵਿੱਚ ਹਾਈ ਕੋਰਟ ਵਲੋਂ ਵੀ ਇਨਾਂ੍ਹ ਅਧਿਆਪਕਾਂ ਦੇ ਪੱਖ ਵਿੱਚ ਫ਼ੈਸਲਾ ਸੁਣਾਉਂਦਿਆਂ ਰੈਗੂਲਰਾਈਜ਼ੇਸ਼ਨ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰਾਂ੍ਹ ਸਾਲ 2016 ਵਿੱਚ ਹੋਈ 4500 ਅਤੇ 2005 ਈ.ਟੀ.ਟੀ. ਅਸਾਮੀਆਂ ਦੀ ਰੈਗੂਲਰ ਭਰਤੀ ਵਿੱਚੋਂ 180 ਅਧਿਆਪਕਾਂ ਦੀ ਪਿਛਲੇ ਪੰਜ ਸਾਲ ਦੀ ਸਰਵਿਸ ਨੂੰ ਜਬਰੀ ਖਤਮ ਕਰਦਿਆਂ ਮੁੱਢਲੀ ਭਰਤੀ ਦੀਆਂ ਸੇਵਾ ਸ਼ਰਤਾਂ ਤੋਂ ਵੱਖ ਕਰ ਦਿੱਤਾ ਗਿਆ ਅਤੇ ਨਿਯਮਾਂ ਤੋਂ ਉੱਲਟ ਨਵੇਂ ਤਨਖਾਹ ਸਕੇਲ ਮੜ ਦਿੱਤੇ ਗਏ ਹਨ। ਇਹਨਾਂ ਦੋਨੋਂ ਗੰਭੀਰ ਮਾਮਲਿਆਂ ਨੂੰ ਪੀੜਤ ਅਧਿਆਪਕਾਂ ਨਾਲ ਘੋਰ ਬੇਇਨਸਾਫ਼ੀ ਤੇ ਪੱਖਪਾਤ ਵਾਲੇ ਮੰਨਦੇ ਹੋਏ, ਫ਼ੈਸਲਾ ਕੀਤਾ ਗਿਆ ਕਿ 1 ਅਤੇ 2 ਸਤੰਬਰ 2022 ਨੂੰ ਪੰਜਾਬ ਭਰ ਵਿੱਚ ਜਿਲ੍ਹਾ ਸਿੱਖਿਆ ਅਫਸਰਾਂ (ਪ੍ਰਰਾਇਮਰੀ ਅਤੇ ਸੈਕੰਡਰੀ) ਰਾਹੀਂ ਸਮੂਹਿਕ ਰੂਪ ਵਿੱਚ ਸਿੱਖਿਆ ਮੰਤਰੀ ਦੇ ਨਾਂ ਦੋ-ਨੁਕਾਤੀ ਮੰਗ ਪੱਤਰ ਭੇਜੇ ਜਾਣਗੇ। 13 ਸਤੰਬਰ ਨੂੰ ਵੱਡੇ ਸਮੂਹ ਦੇ ਰੂਪ ਆਨੰਦਪੁਰ ਸਾਹਿਬ ਵਿਖੇ ਪ੍ਰਸ਼ਾਸ਼ਨ ਰਾਹੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਂ ਸੰਘਰਸ਼ ਦਾ ਨੋਟਿਸ ਦਿੱਤਾ ਜਾਵੇਗਾ। 25 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਆਨੰਦਪੁਰ ਸਾਹਿਬ ਵਿਖੇ ਸੂਬੇ ਭਰ ‘ਚੋਂ ਹਜਾਰਾਂ ਅਧਿਆਪਕਾਂ ਦੀ ਸ਼ਮੂਲੀਅਤ ਵਾਲੀ ਇਨਸਾਫ ਰੈਲੀ ਕੀਤੀ ਜਾਵੇਗੀ ਅਤੇ ਮੰਗਾਂ ਪ੍ਰਤੀ ਹਾਂ ਪੱਖੀ ਪ੍ਰਤੀਕਿਰਿਆ ਨਾ ਮਿਲਣ ਦੀ ਸੂਰਤ ਵਿੱਚ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਰਾਓ ਕੀਤਾ ਜਾਵੇਗਾ।

ਇਸ ਮੌਕੇ ਡੀ ਟੀ ਐਫ ਦੇ ਸਰਪ੍ਰਸਤ ਕੁਲਜੀਤ ਡੰਗਰਖੇੜਾ,ਰਿਸ਼ੂ ਸੇਠੀ,ਨੋਰੰਗ ਲਾਲ ਗੁਰਵਿੰਦਰ ਸਿੰਘ, ਜਗਦੀਸ਼ ਸੱਪਾਂ ਵਾਲੀ, ਰਮੇਸ਼ ਸੱਪਾਂ ਵਾਲੀ, ਗਗਨਦੀਪ, ਵਰਿੰਦਰ ਲਾਧੂਕਾ, ਪਰਮਜੀਤ ਸਿੰਘ, ਮਨਜੀਤ ਸਿੰਘ, ਮਨਜੀਤ ਰਾਣੀ, ਸੁਨੀਲ ਕੁਮਾਰ, ਲਲਿਤ ਕੁਮਾਰ, ਨੀਤੂ ਕੰਬੋਜ, ਅਰਵਿੰਦਰ, ਕਵਿੰਦਰ,ਵਿਨੋਦ ਕੁਮਾਰ ਆਦਿ ਹਾਜਰ ਸਨ।

- Advertisement -
Latest news
- Advertisement -
Related news