ਨਵੀਂ ਦਿੱਲੀ, 22 ਅਗਸਤ : ਦਿੱਲੀ ਦੀ ਨਵੀਂ ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਘੇਰੇ ਵਿਚ ਆਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਵੱਡਾ ਦੋਸ਼ ਲਗਾਇਆ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ‘ਆਪ’ ਤੋੜ ਕੇ ਭਾਜਪਾ ਵਿਚ ਸ਼ਾਮਲ ਹੋਣ ਲਈ ਆਫਰ ਦਿੱਤਾ ਹੈ।
ਸਿਸੋਦੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਮੇਰੇ ਕੋਲ ਭਾਜਪਾ ਦਾ ਸੰਦੇਸ਼ ਆਇਆ ਹੈ ਕਿ ਆਪ ਤੋੜ ਕੇ ਭਾਜਪਾ ਵਿਚ ਆ ਜਾਓ, ਸਾਰੇ ਸੀਬੀਆਈ, ਈ.ਡੀ. ਦੇ ਕੇਸ ਬੰਦ ਕਰਵਾ ਦੇਵਾਂਗੇ। ਮੇਰਾ ਭਾਜਪਾ ਨੂੰ ਜਵਾਬ ਹੈ ਮੈਂ ਮਹਾਰਾਣਾ ਪ੍ਰਤਾਪ ਦਾ ਵੰਸ਼ਜ ਹਾਂ, ਰਾਜਪੂਤ ਹਾਂ। ਸਿਰ ਕਟਵਾ ਲਵਾਂਗਾ ਲੇਕਿਨ ਭ੍ਰਿਸ਼ਟਾਚਾਰੀਆਂ ਦੇ ਸਾਹਮਣੇ ਝੁਕਾਂਗਾ ਨਹੀਂ। ਇਸ ਤੋਂ ਬਾਅਦ ਸ਼ਰਾਬ ਘੁਟਾਲੇ ਨੂੰ ਲੈ ਕੇ ਭਾਜਪਾ ਨੇ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਭਾਜਪਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਡਿਪਟੀ ਸੀਐਮ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ।