English
Friday, February 3, 2023
English

ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਰੱਖਿਆ ਮੈਡੀਕਲ ਕਾਲਜ ਦਾ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਸੰਗਰੂਰ ਨੇੜਲੇ ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਇਕ ਵਿੱਦਿਆ ਦਾਨੀ ਸਨ ਜਿਨ੍ਹਾਂ ਨੇ ਇਸ ਧਰਤੀ ਤੋਂ ਵਿੱਦਿਆ ਦੀ ਜੋਤ ਜਗਾਈ ਸੀ। ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖ ਕੇ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਮਹਿਸੂਸ ਕਰ ਰਹੇ ਹਨ। ਇਸ ਮੈਡੀਕਲ ਸੰਸਥਾ ਨਾਲ ਸੰਗਰੂਰ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਜਿੱਥੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਉੱਥੇ ਹੀ ਆਰਥਕ ਹੁਲਾਰਾ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ , ਕੈਬਨਿਟ ਮੰਤਰੀ ਮੀਤ ਹੇਅਰ , ਵਿਧਾਇਕ ਸੁਰਿੰਦਰ ਗੋਇਲ  ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਆਦਿ ਮੌਜੂਦ ਸਨ

ਪੰਜਾਬ ਸਰਕਾਰ ਨੇ ਇਸ ਵਿਭਾਗ ‘ਚ ਕੱਢੀਆਂ ਨੌਕਰੀਆਂ, 15 ਅਗਸਤ ਤੋਂ ਕਰੋ ਅਪਲਾਈ, ਇਹ ਹੈ ਆਸਾਨ ਪ੍ਰੋਸੈੱਸ

- Advertisement -
Latest news
- Advertisement -
Related news