ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬੈਂਸ ਖ਼ਿਲਾਫ਼ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਵੱਲੋਂ ਮਾਨਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਹੈ। ਜਿਸ ਸੰਬੰਧੀ ਪਟਿਆਲਾ ਪੁਲਿਸ ਵੱਲੋਂ ਅੱਜ ਬੈਂਸ ਨੂੰ ਪ੍ਰੋਡਕਸ਼ਨ ਵਾਰੰਟ ਰਾਹੀ ਜੇਲ੍ਹ ਚੋ ਇਥੋਂ ਦੀ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਤੈਅ ਕੀਤੀ ਗਈ ਹੈ।
ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਦੇਸ ਦਾ ਨਾਗਰਿਕ ਹੋਣ ਦੇ ਨਾਤੇ ਪਿਛਲੇ ਸਮੇਂ ਦੌਰਾਨ ਹੋਏ ਗਲਤ ਕੰਮਾਂ ਨੂੰ ਉਜਾਗਰ ਕੀਤਾ ਸੀ। ਬੈਂਸ ਨੇ ਦਾਅਵਾ ਕੀਤਾ ਕਿ ਉਹ ਜੇਲ੍ਹ ਚੋਂ ਬਾਹਰ ਆ ਕੇ ਸਾਬਕਾ ਮੰਤਰੀ ਖ਼ਿਲਾਫ਼ ਹੋਰ ਸਬੂਤ ਵੀ ਜੱਗ ਜ਼ਾਹਰ ਕਰਨਗੇ।