English
Friday, February 3, 2023
English

ਸਿਹਤ ਮੰਤਰੀ ਦੀ ਸਖਤੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਦੀ SMO ਭਰਜਾਈ ਨੇ ਦਿੱਤਾ ਅਸਤੀਫ਼ਾ

  • ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਸਖ਼ਤੀ ਤੋਂ ਬਾਅਦ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੀ ਭਾਬੀ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਸਾਬਕਾ ਸੀਐਮ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਦੀ ਪਤਨੀ ਡਾ. ਮਨਿੰਦਰ ਕੌਰ ਨੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਖਰੜ ਦੇ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਾਇਨਾਤ ਸਨ।
    ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖਰੜ ਹਸਪਤਾਲ ਦਾ ਦੌਰਾ ਕੀਤਾ ਸੀ। ਇਸ ਮੌਕੇ ਵਾਰਡ ਵਿੱਚ ਸਫ਼ਾਈ ਨਾ ਹੋਣ ਤੇ ਐਸਐਸਓ ਨੂੰ ਤਾੜਨਾ ਕੀਤੀ ਗਈ, ਜਿਸ ਤੋਂ ਬਾਅਦ ਡਾ. ਮਨਿੰਦਰ ਦਾ ਤਬਾਦਲਾ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਕਰ ਦਿੱਤਾ ਗਿਆ ਸੀ। ਸਿਹਤ ਮੰਤਰੀ 20 ਜੁਲਾਈ ਨੂੰ ਖਰੜ ਹਸਪਤਾਲ ਪੁੱਜੇ ਸਨ ।
- Advertisement -
Latest news
- Advertisement -
Related news