ਪੰਜਾਬ ਦੇ ਸੀਐਮ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਮੁਆਇਨਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਵਾਰਡ ਵਿੱਚ ਇੱਕ ਗੱਦਾ ਫਟਿਆ ਹੋਇਆ ਮਿਲਿਆ, ਜਿਸ ਤੋਂ ਬਾਅਦ ਮੰਤਰੀ ਭੜਕ ਉੱਠੇ। ਉਨ੍ਹਾਂ ਇਸ ਲਈ ਵੀਸੀ ਡਾ: ਰਾਜ ਬਹਾਦਰ ਨੂੰ ਜ਼ਿੰਮੇਵਾਰ ਠਹਿਰਾਇਆ। ਇੰਨਾ ਹੀ ਨਹੀਂ, ਉਸ ਨੂੰ ਸਾਰਿਆਂ ਦੇ ਸਾਹਮਣੇ ਉਕਤ ਗੱਦੇ ‘ਤੇ ਲੇਟਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਮਾਮਲੇ ਨੇ ਤੂਲ ਫੜ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
BREAKING NEWS