ਪੰਜਾਬ ਕੈਬਨਿਟ ਦੀ 9 ਸਤੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਵੱਡੇ ਫ਼ੈਸਲੇ ਹੋਣਗੇ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸਰਕਾਰ ਦੇ ਵਲੋਂ ਫ਼ੈਸਲਾ ਲਿਆ ਜਾ ਚੁੱਕਿਆ ਹੈ।
ਇਸ ਦੇ ਨਾਲ ਹੀ ਅਧਿਆਪਕ ਵੀ ਵੱਡੀ ਗਿਣਤੀ ਵਿਚ ਪੱਕੇ ਕਰਨ ਦਾ ਫ਼ੈਸਲਾ ਹੋ ਚੁੱਕਿਆ ਹੈ। ਮੰਨਿਆ ਇਹ ਵੀ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿੱਚ ਬੇਰੁਜ਼ਗਾਰਾਂ ਲਈ ਅਹਿਮ ਐਲਾਨ ਹੋ ਸਕਦੇ ਹਨ।