English
Friday, February 3, 2023
English

ਅਕਾਲੀ ਦਲ ‘ਚ ਫਿਰ ਉੱਠੀ ਬਗਾਵਤ, ਖੜ੍ਹਾ ਹੋਇਆ ਨਵਾਂ ਪੰਗਾ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਬਾਅਦ ਅੰਦਰੂਨੀ ਬਗਾਵਤ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਚ ਹੁਣ ਇਕ ਨਵਾਂ ਬਖੇੜਾ ਖੜ੍ਹਾ ਹੋ ਗਿਆ ਹੈ। ਇਹ ਪੰਗਾ ਅਕਾਲੀ ਦਲ ਵਿਚ ਨਵੀਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਲੈ ਕੇ ਖੜ੍ਹਾ ਹੋਇਆ ਹੈ।

ਦਰਅਸਲ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ 21 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਸਿਮਰਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਭੂੰਦੜ, ਰਵੀ ਇੰਦਰ ਸਿੰਘ, ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ 11 ਹੋਰ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਅਕਾਲੀ ਦਲ ਨੇ ਖਾਰਜ ਕੀਤੀ ਬਰਾੜ ਦੀ ਕਮੇਟੀ

ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਵਲੋਂ ਬਣਾਈ ਗਈ ਕੋਆਰਡੀਨੇਸ਼ਨ ਕਮੇਟੀ ਨੂੰ ਖਾਰਜ ਕਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਆਖਿਆ ਹੈ ਕਿ ਜਗਮੀਤ ਬਰਾੜ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਦੀ ਤਾਲਮੇਲ ਕਮੇਟੀ ਬਣਾ ਸਕਣ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਪੱਸ਼ਟ ਕਰਦਾ ਹੈ ਕਿ ਅਸੀਂ ਨਾ ਤਾਂ ਕੋਈ ਤਾਲਮੇਲ ਕਮੇਟੀ ਬਣਾਈ ਹੈ ਅਤੇ ਨਾ ਹੀ ਕਿਸੇ ਨੂੰ ਕਮੇਟੀ ਬਨਾਉਣ ਦਾ ਅਧਿਕਾਰ ਦਿੱਤਾ ਹੈ। ਅਕਾਲੀ ਦਲ ਬਰਾੜ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਨੂੰ ਖਾਰਜ ਕਰਦਾ ਹੈ।

- Advertisement -
Latest news
- Advertisement -
Related news