ਬਾਲੀਵੁੱਡ ਦੇ ਮਿਸਟਰ ਪਫੈਕਸ਼ਨਿਸਟ ਦੇ ਨਾਂ ਨਾਲ ਮਸ਼ਹੂਰ ਆਮਿਰ ਖਾਨ ਇਕ ਨਵੇਂ ਇਸ਼ਤਿਹਾਰ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਹਨ। ਇਸ ਇਸ਼ਤਿਹਾਰ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਨ ਮਿਸ਼ਰਾ ਸਣੇ ਕਈ ਸੋਸ਼ਲ ਮੀਡੀਆ ਯੂਜ਼ਰਜ਼ ਨੇ ਨਿੰਦਿਆ ਕੀਤੀ ਹੈ। ਨਰੋਤਮ ਮਿਸ਼ਰਾ ਨੇ ਬੁੱਧਵਾਰ ਨੂੰ ਕਿਹਾ ਕਿ ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ਼ਤਿਹਾਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਦਰਅਸਲ ਆਮਿਰ ਖਾਨ ਤੇ ਅਭਿਨੇਤਰੀ ਕਿਆਰਾ ਅਡਵਾਨੀ ਨੂੰ ਇਕ ਨਿੱਜੀ ਬੈਂਕ ਦੇ ਇਸ਼ਤਿਹਾਰ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਆਲੋਚਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਸ਼ਰਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਆਮਿਰ ਖਾਨ ਨੂੰ ਭਾਰਤੀ ਪਰੰਪਰਾਵਾਂ ਤੇ ਰੀਤੀ ਰਿਵਾਜ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ਼ਤਿਹਾਰ ਕਰਨ ਚਾਹੀਦਾ ਹੈ।