English
Wednesday, February 8, 2023
English

ਦੂਜਾ ਟੀ-20 ਮੈਚ: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 16 ਦੌੜਾਂ ਨਾਲ ਹਰਾਇਆ

ਭਾਰਤ ਨੇ ਇੱਥੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਮੇਜ਼ਬਾਨ ਭਾਰਤ ਨੇ ਛੇ ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਹਾਸਲ ਕਰ ਲਈ ਹੈ।

ਲੜੀ ਦਾ ਤੀਜਾ ਮੈਚ 4 ਅਕਤੂਬਰ ਨੂੰ ਇੰਦੌਰ ਵਿੱਚ ਖੇਡਿਆ ਜਾਵੇਗਾ। ਮੈਚ ਵਿੱਚ ਪਹਿਲਾਂ ਖੇਡਦਿਆਂ ਭਾਰਤੀ ਟੀਮ ਨੇ ਨਿਰਧਾਰਿਤ ਵਿੱਚ 20 ਓਵਰਾਂ ਵਿੱਚ ਕੇ.ਐੱਲ. ਰਾਹੁਲ (57 ਦੌੜਾਂ) ਤੇ ਸੂਰਿਆਕੁਮਾਰ ਯਾਦਵ (61 ਦੌੜਾਂ) ਦੇ ਅਰਧ ਸੈਂਕੜਿਆਂ ਜਦਕਿ ਕਪਤਾਨ ਰੋਹਿਤ ਸ਼ਰਮਾ ਦੀਆਂ (43 ਦੌੜਾਂ) ਅਤੇ ਵਿਰਾਟ ਕੋਹਲੀ ਦੀਆਂ (49 ਦੌੜਾਂ) ਸਦਕਾ ਤਿੰਨ ਵਿਕਟਾਂ ਗੁਆ ਕੇ 237 ਦੌੜਾਂ ਬਣਾਈਆਂ। ਜਵਾਬ ਵਿੱਚ ਖੇਡਦਿਆਂ ਦੱਖਣੀ ਅਫ਼ਰੀਕਾ ਦੇ ਬੱਲੇਬਾਜ਼ਾਂ ਨੇ ਟੀਮ ਨੂੰ ਜਿਤਾਉਣ ਲਈ ਪੂੁਰੀ ਵਾਹ ਲਾਈ ਪਰ ਉਹ ਸਫ਼ਲ ਨਾ ਹੋ ਸਕੇ।

ਦੱਖਣੀ ਅਫ਼ਰੀਕਾ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ 3 ਵਿਕਟਾਂ ਗੁਆ ਕੇ 221 ਦੌੜਾਂ ਹੀ ਬਣਾ ਸਕੀ। ਡੇਵਿਡ ਮਿਲਰ ਦਾ ਸੈਂਕੜਾ ਵੀ ਟੀਮ ਨੂੰ ਜਿੱਤ ਨਾ ਦਿਵਾ ਸਕਿਆ। ਮਿਲਰ ਨੇ 47 ਗੇਂਦਾਂ ‘ਤੇ 106 ਦੌੜਾਂ ਦੀ ਪਾਰੀ ਖੇਡੀ। ਕੁਇੰਟਨ ਡੀਕਾਕ ਨੇ 69 ਦੌੜਾਂ ਤੇ ਏ. ਮਾਰਕਰਾਮ ਨੇ 33 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਦੋ ਵਿਕਟਾਂ ਲਈਆਂ ਜਦਕਿ ਅਕਸ਼ਰ ਪਟੇਲ ਨੂੰ ਇੱਕ ਵਿਕਟ ਮਿਲੀ। ਕੇ.ਐੱਲ. ਰਾਹੁਲ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ।

- Advertisement -
Latest news
- Advertisement -
Related news