English
Friday, February 3, 2023
English

ਨਵਜੋਤ ਸਿੱਧੂ ਦੇ ਨਜ਼ਦੀਕੀ ਕਾਂਗਰਸੀ ਆਗੂ ਲਾਲੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢਿਆ, ਜਾਣੋ ਵਜ੍ਹਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਨਜ਼ਦੀਕੀ ਆਗੂ ਨਰਿੰਦਰ ਲਾਲੀ (Narinder Lally) ਨੂੰ ਬਰਖ਼ਾਸਤ ਕਰਨ ਦੀ ਸਿਫਾਰਿਸ਼ ਕੀਤੀ ਸੀ ਜਿਸ ਤੋਂ ਬਾਅਦ ਲਾਲੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।

ਬੀਤੇ ਦਿਨ ਲਾਲੀ ਵਲੋਂ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਾਲੇ ਧਰਨੇ ‘ਚ ਸ਼ਾਮਲ ਹੋਣ ਦੀ ਬਜਾਏ ਵੱਖਰੇ ਤੌਰ ’ਤੇ ਧਰਨਾ ਲਗਾਇਆ ਗਿਆ ਜਿਸ ਤੋਂ ਖ਼ਫ਼ਾ ਹੋਏ ਵੜਿੰਗ ਨੇ ਲਾਲੀ ਖਿਲਾਫ਼ ਕਾਰਵਾਈ ਲਈ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ (Harish Choudhary) ਨੂੰ ਪੱਤਰ ਲਿਖਿਆ। ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਕਾਂਗਰਸੀ ਆਗੂ ਨਰਿੰਦਰ ਪਾਲ ਲਾਲੀ ਨੂੰ ਪਟਿਆਲਾ ਸ਼ਹਿਰੀ ਪ੍ਰਧਾਨ ਦੇ ਆਹੁਦੇ ਨਾਲ ਨਵਾਜਿਆ ਸੀ।

ਹੁਣ ਲਾਲੀ ਖਿਲਾਫ ਪਾਰਟੀ ਪੱਧਰ ’ਤੇ ਕਾਰਵਾਈ ਹੋਣ ਤੋਂ ਬਾਅਦ ਸਿੱਧੂ ਧੜੇ ‘ਚ ਵੀ ਹਲਚਲ ਹੁੰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਬੇਸ਼ਕ ਚੋਣਾਂ ਤੋਂ ਪਹਿਲਾਂ ਕਹਿੰਦੇ ਹੋਣ ਕਿ ਖਾਲੀ ਤਾਂ ਪੀਪਾ ਹੁੰਦਾ ਹੈ, ਖਜ਼ਾਨਾ ਤਾਂ ਭਰਿਆ ਹੁੰਦਾ ਹੈ ਪਰ ਹਕੀਕਤ ਇਹ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ ਵੀ ਹੁਣ ਸਮੇਂ ਸਿਰ ਤਨਖ਼ਾਹ ਨਹੀਂ ਦੇ ਪਾ ਰਹੀ ਹੈ। ਪਿਛਲੇ ਮਹੀਨੇ ਹੀ 7 ਤਰੀਕ ਨੂੰ ਮੁਲਾਜ਼ਮਾਂ ਨੂੰ ਤਨਖ਼ਾਹ ਮਿਲੀ ਸੀ।

- Advertisement -
Latest news
- Advertisement -
Related news