English
Friday, February 3, 2023
English

ਪਾਕਿਸਤਾਨ ਨੇ ਪੰਜਾਬ ਦਾ ਮਾਹੌਲ ਵਿਗਾੜਨ ਲਈ ਅੰਮ੍ਰਿਤਪਾਲ ਨੂੰ ਭੇਜਿਆ : ਕੈਪਟਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਪਾਕਿਸਤਾਨ ਨੇ ਹੀ ਇੱਥੋਂ ਦਾ ਮਾਹੌਲ ਖਰਾਬ ਕਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ। ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਪਾਕਿਸਤਾਨ ਚਾਹੁੰਦਾ ਹੈ ਕਿ ਸੂਬੇ ਦੇ ਨੌਜਵਾਨ ਹਥਿਆਰ ਚੁੱਕ ਲੈਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਭੇਜੇ ਜਾਣ ਵਾਲੇ ਹਥਿਆਰਾਂ ਦੀ ਵਰਤੋਂ ਪੰਜਾਬ ਦੇ ਨੌਜਵਾਨਾਂ ਤੋਂ ਕਰਵਾਉਣ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਨੂੰ ਦਿੱਤੀ ਗਈ ਹੈ। ਅੰਮ੍ਰਿਤਪਾਲ ਦਾ ਇਹ ਟੀਚਾ ਹੈ ਕਿ ਨੌਜਵਾਨ ਹਥਿਆਰ ਚੁੱਕਣ ਅਤੇ ਮਾਹੌਲ ਖਰਾਬ ਹੋਵੇ।

ਇੱਥੇ ਭਾਜਪਾ ਦਫ਼ਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਜਦੋਂ ਉਹ ਆਪ੍ਰੇਸ਼ਨ ਕਰਵਾਉਣ ਲਈ ਵਿਦੇਸ਼ ਗਏ ਸਨ ਤਾਂ ਇੱਥੇ ਕੋਈ ਅੰਮ੍ਰਿਤਪਾਲ ਨਹੀਂ ਸੀ, ਹੁਣ ਉਹ ਕਿਥੋਂ ਆ ਗਿਆ। ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਅੰਮ੍ਰਿਤਪਾਲ ਇਕੱਲਾ ਨਹੀਂ ਹੈ, ਦੋ ਆਦਮੀ ਹੋਰ ਹਨ ਜੋ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਸੂਬਾ ਸਰਕਾਰ ਨੂੰ ਇਸ ਗੱਲ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਪਰ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਗੰਭੀਰ ਨਜ਼ਰ ਨਹੀਂ ਆਉਂਦੀ।

ਕੈਪਟਨ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ। ਕਿਸੇ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਉਹ ਸੱਤਾ ਵਿਚ ਸਨ ਤਾਂ ਡ੍ਰੋਨ ਰਾਹੀਂ ਹਥਿਆਰਾਂ ਦੀ ਖੇਪ ਬੇਹੱਦ ਘੱਟ ਹੁੰਦੀ ਸੀ ਤੇ ਜ਼ਿਆਦਾ ਦੂਰੀ ਤਰ ਡ੍ਰੋਨ ਨਹੀਂ ਆਉਂਦਾ ਸੀ। ਹੁਣ ਸਥਿਤੀ ਬਦਲ ਗਈ ਹੈ, ਇਹ ਚਿੰਤਾ ਦੀ ਗੱਲ ਹੈ ਅਤੇ ਸਰਕਾਰ ਇਸ ਮਸਲੇ ’ਤੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੁਬਈ ਤੋਂ ਆਇਆ ਹੈ।

ਉਨ੍ਹਾਂ ਕਿਹਾ ਕਿ ਉਹ ਇਹ ਜਾਨਣਾ ਚਾਹੁੰਦੇ ਹਨ ਕਿ ਉਹ ਕਿਸ ਦੇ ਇਸ਼ਾਰੇ ’ਤੇ ਇੱਥੇ ਆਇਆ ਹੈ।

- Advertisement -
Latest news
- Advertisement -
Related news