ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਵੱਲੋਂ ਸਾਂਝੇ ਤੌਰ ਤੇ ਸਥਾਨਕ ਦਾਣਾ ਮੰਡੀ ਵਿਖੇ ਰੇਤੇ ਵਾਲੀ ਭੈਣੀ ਦੇ ਕਿਸਾਨ ਜਗਤਾਰ ਸਿੰਘ ਦੀ ਢੇਰੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ।
ਇਸ ਮੌਕੇ ਉਨਾਂ੍ਨਾਲ, ਐੱਸ.ਡੀ.ਐੱਮ ਰਵਿੰਦਰ ਸਿੰਘ ਅਰੋੜਾ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਵਿੰਦਰ ਕੁਮਾਰ ਸਚਦੇਵਾ ਵੀ ਮੌਜੂਦ ਸਨ। ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਨਿਰਵਿਘਨ ਖਰੀਦ ਲਈ ਵੱਚਨਬੱਧ ਹੈ ਤੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ।
ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਿਸਾਨਾਂ ਨਾਲ ਮੌਢੇ ਨਾਲ ਮੌਢਾ ਜੋੜ ਕੇ ਖੜੀ ਹੈ ਤੇ ਸਰਕਾਰ ਵੱਲੋਂ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ, ਲੇਬਰ, ਆੜਤੀਆਂ ਆਦਿ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਝੋਨੇ ਦੀ ਫਸਲ ਵੇਚਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ੍ਹ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਉਪਰੰਤ ਉਨਾਂ੍ਹ ਦਾ ਪੈਸਾ ਸਮੇਂ ਸਿਰ ਉਨਾਂ੍ਹ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ।