English
Friday, February 3, 2023
English

ਬੇਰੁਜ਼ਗਾਰ ਸਿਹਤ ਵਰਕਰਾਂ ਅਤੇ ਉਪਵੈਦਾਂ ਦਾ ਪੱਕਾ ਮੋਰਚਾ 9 ਤੋ

ਬੇਰੁਜ਼ਗਾਰ ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ. 15) ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰਾਂ ਵੱਲੋਂ 9 ਅਕਤੂਬਰ ਤੋਂ ਸਿਹਤ ਮੰਤਰੀ ਸ੍ਰ ਚੇਤਨ ਸਿੰਘ ਜੌੜ ਮਾਜਰਾ ਦੇ ਸ਼ਹਿਰ ਸਮਾਣਾ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਉਪ ਵੈਦ ਯੂਨੀਅਨ ਦੇ ਜਸਪ੍ਰੀਤ ਸਿੰਘ ਅਤੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾ ਆਗੂ ਸੁਖਦੇਵ ਸਿੰਘ ਜਲਾਲਾਬਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਬੇਰੁਜ਼ਗਾਰ ਯੂਨੀਅਨਾਂ ਨੇ 4 ਸਤੰਬਰ ਨੂੰ ਸਮਾਣਾ ਸ਼ਹਿਰ ਵਿਚ ਰੋਸ ਮਾਰਚ ਕੀਤਾ ਸੀ।ਇਸ ਉਪਰੰਤ 6 ਸਤੰਬਰ ਨੂੰ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਜਲਦੀ ਮੰਗਾਂ ਮੰਨਣ ਦ ਭਰੋਸਾ ਦਿੱਤਾ ਸੀ।

ਪ੍ਰੰਤੂ ਕਰੀਬ ਇਕ ਮਹੀਨਾ ਬੀਤਣ ਉਪਰੰਤ ਵੀ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ। ਹੁਣ ਅੱਕੇ ਬੇਰੁਜ਼ਗਾਰਾਂ ਵੱਲੋ 9 ਅਕਤੂਬਰ ਤੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ।ਉਹਨਾਂ ਦੱਸਿਆ ਕਿ ਉਪਵੈਦ ਦੀ ਰਜਿਸਟ੍ਰੇਸ਼ਨ ਵਿੱਚ ਵੱਡਾ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ ਅਤੇ ਭਰਤੀ ਅੰਦਰ ਵੀ ਆਯੂਰਵੈਦਿਕ ਵਿਭਾਗ ਵੱਲੋਂ ਘੁਟਾਲਾ ਕੀਤਾ ਗਿਆ । ਵਾਰ ਵਾਰ ਸਿਹਤ ਮੰਤਰੀ ਜੀ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੇ ਬਾਵਜੂਦ ਵੀ ਸਿਹਤ ਮੰਤਰੀ ਪੰਜਾਬ ਵੱਲੋਂ ਕੋਈ ਵੀ ਐਕਸ਼ਨ ਨਹੀ ਲਿਆ ਗਿਆ ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਪਿਛਲੇ ਸਰਕਾਰ ਦੇ ਮੰਤਰੀਆਂ ਦੀ ਤਰ੍ਹਾ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਵੀ ਭ੍ਰਿਸ਼ਟ ਤੰਤਰ ਨਾਲ ਮਿਲ ਚੁੱਕੇ ਹਨ ।

ਉਨ੍ਹਾਂ ਮੰਗ ਕੀਤੀ ਕਿ ਆਯੂਰਵੈਦਿਕ ਵਿਭਾਗ ਦੇ ਡਾਇਰੈਕਟਰ ਅਤੇ ਬੋਰਡ ਆਫ ਆਯੂਰਵੈਦਿਕ ਅਤੇ ਯੂਨਾਨੀ ਸਿਸਟਮਜ਼ ਆਫ ਮੈਡੀਸਨ ਪੰਜਾਬ ਦੇ ਰਜਿਸਟਰਾਰ ਨੂੰ ਯੋਗ ਨਿਰਦੇਸ਼ ਜਾਰੀ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ।
ਸਿਹਤ ਵਿਭਾਗ ਵਿਚ ਖਾਲੀ ਪਈਆਂ ਸਿਹਤ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਦਾ ਇਸਤਿਹਾਰ 5 ਸਾਲ ਉਮਰ ਹੱਦ ਛੋਟ ਦੇ ਕੇ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਮੁਹੱਲਾ ਕਲੀਨਿਕ ਖੋਲਣ ਦੇ ਦਮਗਜੇ ਮਾਰ ਰਹੀ ਹੈ ਦੂਜੇ ਪਾਸੇ ਕੋਰਸ ਪਾਸ ਬੇਰੁਜ਼ਗਾਰ ਉਮਰ ਹੱਦ ਲੰਘਾ ਕੇ ਓਵਰ ਏਜ ਹੋ ਰਹੇ ਹਨ।

- Advertisement -
Latest news
- Advertisement -
Related news