English
Friday, February 3, 2023
English

ਸਿੱਧੂ ਮੂਸੇਵਾਲਾ ਕਤਲ ਦੇ ਸ਼ਾਰਪ ਸ਼ੂਟਰ ਦੇ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ, ਗੈਂਗਸਟਰ ਨੂੰ ਹੱਥਕੜੀ ਵੀ ਨਹੀਂ ਲਾਈ ਸੀ…

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਦੀ ਲਾਪ੍ਰਵਾਹੀ ਕਰਕੇ ਹੀ ਗੈਂਗਸਟਰ ਦੀਪਕ ਟੀਨੂੰ ਫਰਾਰ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ।

ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਦੀ ਗਾਜ ਕਈ ਪੁਲਿਸ ਮੁਲਾਜ਼ਮਾਂ ਉੱਪਰ ਡਿੱਗ ਸਕਦੀ ਹੈ। ਹਾਸਲ ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਗੈਂਗਸਟਰ ਟੀਨੂੰ ਨੂੰ ਆਪਣੀ ਨਿੱਜੀ ਗੱਡੀ ਵਿੱਚ ਕਪੂਰਥਲਾ ਤੋਂ ਮਾਨਸਾ ਲਿਆ ਰਿਹਾ ਸੀ।

ਪੁਲਿਸ ਟੀਨੂੰ ਨੂੰ ਕਪੂਰਥਲਾ ਤੋਂ ਲੈ ਕੇ ਕਿਸੇ ਅਣਪਛਾਤੀ ਥਾਂ ‘ਤੇ ਛਾਪੇਮਾਰੀ ਕਰਨ ਲਈ ਲੈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਦੀਪਕ ਟੀਨੂੰ ਨੂੰ ਹੱਥਕੜੀ ਵੀ ਨਹੀਂ ਲਗਾਈ ਗਈ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਹੀ ਟੀਨੂੰ ਫਰਾਰ ਹੋਇਆ ਹੈ।

ਦੱਸ ਦਈਏ ਕਿ ਸ਼ਾਰਪ ਸ਼ੂਟਰ ਦੀਪਕ ਟੀਨੂੰ ਸ਼ਨੀਵਾਰ ਰਾਤ ਸੀਆਈਏ ਮਾਨਸਾ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਸੀਆਈਏ ਮਾਨਸਾ ਦੀ ਟੀਮ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲੈ ਕੇ ਜਾ ਰਹੀ ਸੀ। ਘਟਨਾ ਰਾਤ ਕਰੀਬ 11 ਵਜੇ ਵਾਪਰੀ ਦੱਸੀ ਜਾ ਰਹੀ ਹੈ।

ਮੁਲਜ਼ਮਾਂ ਦੇ ਫਰਾਰ ਹੋਣ ਤੋਂ ਬਾਅਦ ਅਲਰਟ ਹੋਈ ਪੰਜਾਬ ਪੁਲਿਸ ਨੇ ਰਾਜਸਥਾਨ ਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਉਧਰ, ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਲਾਰੈਂਸ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਧਮਕੀ ਦਿੱਤੀ ਕਿ ਉਹ ਕੋਈ ਵੀ ਨਾਜਾਇਜ਼ ਕੰਮ ਨਾ ਕਰਨ। ਦੀਪਕ ਟੀਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਵੀ ਸ਼ਾਮਲ ਸੀ। ਇਸ ਲਈ ਇਹ ਮਾਮਲਾ ਹੋਰ ਵੀ ਨਾਜ਼ੁਕ ਬਣ ਜਾਂਦਾ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੇ ਸਮੱਰਥਕ ਤੇ ਪਰਿਵਾਰ ਪਹਿਲਾਂ ਹੀ ਪੁਲਿਸ ਦੀ ਕਾਰਵਾਈ ਉੱਪਰ ਸਵਾਲ ਉਠਾ ਰਹੇ ਹਨ।

- Advertisement -
Latest news
- Advertisement -
Related news