English
Friday, February 3, 2023
English

PTI ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਮਨਾਉਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ

ਪੀਟੀਆਈ 646 ਅਧਿਆਪਕ ਯੂਨੀਅਨ ਦੇ ਮੈਂਬਰ ਇਕ ਵਾਰ ਫੇਰ ਸੋਹਾਣਾ ਵਿਖੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ। ਦੱਸਿਆ ਜਾ ਰਿਹਾ ਹੈ ਕਿ ਯੂਨੀਅਨ ਮੈਂਬਰਾਂ ਨੇ ਮੰਗਲਵਾਰ ਦੇਰ ਰਾਤ ਪੂਰੀ ਤਿਆਰੀ ਨਾਲ ਪਹਿਲਾਂ ਮਿੱਥੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਰੂਪ-ਰੇਖਾ ਉਲੀਕੀ ਸੀ। ਛੇ ਮਹੀਨੇ ਪਹਿਲਾਂ ਵੀ ਪੀਟੀਆਈ 646 ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਇਸੇ ਟੈਂਕੀ ਉੱਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ। ਯੂਨੀਅਨ ਦਾ ਦੋਸ਼ ਹੈ ਕਿ ਭਾਵੇਂ ਆਪ ਸਰਕਾਰ ਨੇ ਸੱਤਾ ਸੰਭਾਲ ਲਈ ਪਰ ਉਨ੍ਹਾਂ ਨੂੰ ਹਾਲੇ ਤਕ ਇਨਸਾਫ਼ ਨਹੀਂ ਮਿਲਿਆ।

- Advertisement -
Latest news
- Advertisement -
Related news