DM Gagandeep Randhawa Suicide Case : ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੀਏ ਨੂੰ ਵੀ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।
ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ ‘ਚ ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ..ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ..ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ..
ਹੈਲਮੇਟ ਖਰੀਦਦੇ ਸਮੇਂ ਨਾ ਕਰੋ ਇਹ ਗਲਤੀ ,ਖ਼ਤਰੇ ‘ਚ ਪੈ ਸਕਦੀ ਹੈ ਜਾਨ
ਖੁਦਕੁਸ਼ੀ ਮਾਮਲੇ ‘ਚ ਦਰਜ ਹੋਈ ਸੀ FIR
ਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀਏ ਨੂੰ ਨਾਮਜ਼ਦ ਕੀਤਾ ਗਿਆ ਸੀ।
ਦੱਸ ਦੇਈਏ ਕਿ ਰੰਧਾਵਾ ਦਾ ਅਜੇ ਤੱਕ ਪੋਸਟਮਾਰਟਮ ਨਹੀਂ ਹੋਇਆ ਹੈ। ਉਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ। ਡੀਸੀਪੀ ਨੇ ਬੰਦ ਦਰਵਾਜ਼ਿਆਂ ਪਿੱਛੇ ਪਰਿਵਾਰ ਨਾਲ ਗੱਲਬਾਤ ਕੀਤੀ। ਪਰਿਵਾਰ ਫਿਲਹਾਲ ਸੀਬੀਆਈ ਜਾਂਚ ਅਤੇ ਪੀਜੀਆਈ ਬੋਰਡ ਤੋਂ ਪੋਸਟਮਾਰਟਮ ਦੀ ਮੰਗ ਕਰ ਰਿਹਾ ਹੈ। ਡੀਸੀਪੀ ਪਰਿਵਾਰ ਤੋਂ ਗਗਨਦੀਪ ਦਾ ਮੋਬਾਈਲ ਵੀ ਲੈਣਾ ਚਾਹੁੰਦਾ ਸੀ। ਡੀਸੀਪੀ ਨੇ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ ਪਰ ਪਰਿਵਾਰ ਨੇ ਦੇਣ ਤੋਂ ਇਨਕਾਰ ਕਰ ਦਿੱਤਾ।