Free Punjab Alert — Header + Desktop Mega Menu (fixed)

Punjab Holiday: ਪੰਜਾਬ ‘ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ…

Punjab Holiday: ਪੰਜਾਬ ਵਿੱਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ, ਵਿਦਿਆਰਥੀਆਂ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਦੀ ਮੌਜ ਲੱਗਣ ਵਾਲੀ ਹੈ। ਦੱਸ ਦੇਈਏ ਕਿ ਪੰਜਾਬ ‘ਚ 26 ਮਾਰਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। 26 ਮਾਰਚ ਨੂੰ ਦੇਸ਼ ਭਰ ਵਿਚ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਇਸੇ ਦੇ ਚਲਦਿਆਂ ਛੁੱਟੀਆਂ ਦੇ ਕਲੰਡਰ ਵਿਚ ਇਸ ਦਿਨ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਵੀਰਵਾਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇੱਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਬਾਅਦ 31 ਮਾਰਚ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

Education Loan Information:Calculate Education Loan EMI