Bathinda News : ਬਠਿੰਡਾ ‘ਚ NFL ਫੈਕਟਰੀ ਨੇੜੇ ਇੱਕ ਨੌਜਵਾਨ ਦੀ ਟ੍ਰੇਨ ਦੀ ਚਪੇਟ ‘ਚ ਆਉਣ ਨਾਲ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਮਾਜਿਕ ਸੰਗਠਨ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਗੌਤਮ ਸ਼ਰਮਾ, ਅਤੁਲ ਜੈਨ ਅਤੇ ਸੁਮਿਤ ਮਹੇਸ਼ਵਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ GRP ਟੀਮ ਨੂੰ ਵੀ ਬੁਲਾਇਆ।
ਮ੍ਰਿਤਕ ਨੌਜਵਾਨ ਕੋਲੋਂ ਕੋਈ ਦਸਤਾਵੇਜ਼ ਨਹੀਂ ਮਿਲੇ ,ਜਿਸ ਨਾਲ ਉਸਦੀ ਪਛਾਣ ਹੋ ਸਕੇ। ਹਾਲਾਂਕਿ, ਸੰਸਥਾ ਵੱਲੋਂ ਪੜਤਾਲ ਕਰਨ ‘ਤੇ ਉਸਦੀ ਪਛਾਣ ਰਵੀ ਕੁਮਾਰ (33) ਪੁੱਤਰ ਸੁਖਦੇਵ, ਨਿਵਾਸੀ ਜੋਗੀ ਨਗਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਵੀ ਕੁਮਾਰ ਵਿਆਹਿਆ ਹੋਇਆ ਸੀ ਪਰ ਕੁਝ ਸਮੇਂ ਬਾਅਦ ਤਲਾਕ ਹੋ ਗਿਆ ਸੀ। ਉਹ ਗੱਡੀਆਂ ‘ਚ ਮਾਲ ਭਰਵਾਈ ਦਾ ਕੰਮ ਕਰਦਾ ਸੀ।
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਹੋਇਆ ਮਹਿੰਗਾ !
ਸਟੇਸ਼ਨ GRP ਅਧਿਕਾਰੀ ਗੁਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਸੀ ਅਤੇ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਘਟਨਾ ਵਾਲੀ ਥਾਂ ਤੋਂ 100 ਮੀਟਰ ਦੂਰ ਰਾਜ ਬਾਗ ਬਸਤੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਸਦੇ ਮਾਤਾ -ਪਿਤਾ ਦਾ ਦੇਹਾਂਤ ਹੋ ਚੁੱਕਾ ਹੈ। ਉਸਨੇ ਲਗਭਗ ਸੱਤ ਸਾਲ ਪਹਿਲਾਂ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਸੀ। ਉਸਦੇ ਭਰਾ ਅਤੇ ਭਰਜਾਈ ਦੇ ਅਨੁਸਾਰ ਉਹ ਇਕੱਲਾ ਰਹਿੰਦਾ ਸੀ।
ਗੁਰਪਾਲ ਸਿੰਘ ਨੇ ਅੱਗੇ ਕਿਹਾ ਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਐਨਐਸਐਸ ਦੀ ਧਾਰਾ 194ਬੀ ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।