Free Punjab Alert — Header + Desktop Mega Menu (fixed)

ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਲਈ ਸਪੀਕਰ ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੱਦਾ

ਚੰਡੀਗੜ੍ਹ/ਅਨੰਦਪੁਰ ਸਾਹਿਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਵਿਸ਼ੇਸ਼ ਸੈਸ਼ਨ ਲਈ ਸੱਦਾ ਭੇਜਿਆ ਹੈ। ਇਹ ਸੈਸ਼ਨ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਵੇਗਾ।

ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸਤਾਵਿਤ ਹੈ। ਇਸ ਮੌਕੇ ਸਰਕਾਰ ਵੱਲੋਂ ਧਾਰਮਿਕ, ਰੂਹਾਨੀ ਅਤੇ ਸੱਭਿਆਚਾਰਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਨਗਰ ਕੀਰਤਨ, ਲਾਈਟ ਐਂਡ ਸਾਊਂਡ ਸ਼ੋਅ, ਵਿਦਿਆਰਥੀ ਪ੍ਰੋਗਰਾਮ ਅਤੇ ਹੋਰ ਸ਼ਰਧਾਂਜਲੀ ਸਮਾਰੋਹ ਸ਼ਾਮਲ ਹਨ।

ਇਹ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਕਿਸੇ ਧਾਰਮਿਕ ਸਥਾਨ ‘ਤੇ ਕਰਵਾਇਆ ਜਾ ਰਿਹਾ ਹੈ।