Free Punjab Alert — Header + Desktop Mega Menu (fixed)

DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Gagandeep Singh Randhawa Suicide News : ਅੰਮ੍ਰਿਤਸਰ ਵਿਚ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਉਨ੍ਹਾਂ ਦਾ ਪਰਿਵਾਰ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਅੜ ਗਿਆ ਹੈ। ਰੰਧਾਵਾ ਦੀ ਸਰਕਾਰੀ ਟੀਚਰ ਪਤਨੀ ਉਪਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਹੈ ਕਿ ਜਦੋਂ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ , ਉਹ ਨਾ ਤਾਂ ਪੋਸਟਮਾਰਟਮ ਕਰਨਗੇ ਅਤੇ ਨਾ ਹੀ ਅੰਤਿਮ ਸਸਕਾਰ ਕਰਨਗੇ।

ਪਤਨੀ ਉਪਿੰਦਰ ਕੌਰ ਨੇ ਕਿਹਾ, “ਸਾਨੂੰ ਧਮਕੀ ਮਿਲ ਰਹੀ ਸੀ, ਇਸ ਲਈ ਬੱਚੇ ਉਨ੍ਹਾਂ ਦੇ ਮਾਮੇ ਦੇ ਘਰ ਭੇਜ ਦਿੱਤੇ। ਮੈਂ ਵੀ ਆਪਣੀ ਸਕੂਲ ਦੀ ਡਿਊਟੀ ਖਤਮ ਕਰਨ ਤੋਂ ਬਾਅਦ ਪੇਕੇ ਜਾਂਦੀ ਸੀ। ਓਥੇ ਹੀ ਰੰਧਾਵਾ ਦੀ ਮਾਂ ਨੇ ਕਿਹਾ ਕਿ ਝਾੜੂ ਵਾਲੇ ਮੇਰੇ ਪੁੱਤਰ ਨੂੰ ਖਾ ਗਏ। ਉਨ੍ਹਾਂ ਨੇ ਮੇਰੇ ਘਰ ‘ਚ ਹੀ ਝਾੜੂ ਫੇਰ ਦਿੱਤਾ।”

ਇਸ ਤੋਂ ਪਹਿਲਾਂ ਸ਼ਨੀਵਾਰ ਅੱਧੀ ਰਾਤ ਨੂੰ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਵਿੱਚ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ‘ਤੇ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ, ਜਾਨੋਂ ਮਾਰਨ ਦੀ ਧਮਕੀ ਦੇਣ ਜਾਂ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਅਪਰਾਧ ਕਰਨ ਦੇ ਸਾਂਝੇ ਇਰਾਦੇ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ ‘ਤੇ ਅੱਜ (22 ਮਾਰਚ) ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਖੁਦਕੁਸ਼ੀ ਕਰਨ ਵਾਲੇ ਅਧਿਕਾਰੀ ਦਾ ਪਰਿਵਾਰ ਵੀ ਉਨ੍ਹਾਂ ਨਾਲ ਸ਼ਾਮਲ ਹੋਵੇਗਾ।