Lehragaga News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਇਸ ਰੈਲੀ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਕਈ ਵਾਰ ਇਸ ਹਲਕੇ ਵਿੱਚ ਆ ਚੁੱਕੇ ਹਨ, ਪਰ ਅੱਜ ਇੰਨਾ ਵੱਡਾ ਇਕੱਠ ਹੋਣਾ ਇੱਕ ਰਿਕਾਰਡ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਗਗਨਦੀਪ ਸਿੰਘ ਖੰਡੇਵਾੜ ਨੂੰ ਵਿਧਾਇਕ ਬਣਾਉਣਾ ਤੁਹਾਡੀ ਜ਼ਿੰਮੇਵਾਰੀ ਹੈ।
ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹਲਕੇ ਦਾ ਇੰਚਾਰਜ ਜਾਂ ਵਿਧਾਇਕ ਇਮਾਨਦਾਰ ਹੋਵੇ, ਨੇਕ ਹੋਵੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹੋਵੇ, ਤਾਂ ਅੱਧੀਆਂ ਸਮੱਸਿਆਵਾਂ ਦਾ ਹੱਲ ਆਪਣੇ ਆਪ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਇਲਾਕੇ ਵਿੱਚ ਕਈ ਮੁੱਢਲੀਆਂ ਸਹੂਲਤਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਗਗਨਦੀਪ ਸਿੰਘ ਇੱਕ ਵਧੀਆ ਇਨਸਾਨ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਸਮਾਜ ਦੀ ਕਾਫੀ ਸੇਵਾ ਕੀਤੀ ਹੈ। ਇਸ ਲਈ ਆਉਣ ਵਾਲੀਆਂ ਚੋਣਾਂ ‘ਚ ਗਗਨਦੀਪ ਸਿੰਘ ਨੂੰ ਵਿਧਾਇਕ ਬਣਾਓ। ਦੱਸ ਦੇਈਏ ਕਿ ਉਨ੍ਹਾਂ ਦੇ ਐਲਾਨ ਤੋਂ ਬਾਅਦ ਸਿਆਸੀ ਜਗਤ ਵਿੱਚ ਹਲਚਲ ਤੇਜ਼ ਹੋ ਗਈ ਹੈ।