Schools Threat: ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਘੱਟੋ-ਘੱਟ 12 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਵਾਲੇ ਧਮਕੀ ਭਰੇ ਈਮੇਲ ਮਿਲੇ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਭਾਜੜਾਂ ਪੈ ਗਈਆਂ। ਦਰਅਸਲ, ਇਹ ਖਬਰ ਨੋਇਡਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੁਲਿਸ ਨੇ ਸਾਰੇ ਸਕੂਲ ਕੰਪਲੈਕਸ ਦੀ ਵਿਆਪਕ ਤਲਾਸ਼ੀ ਲੈਣ ਦੀ ਮੁਹਿੰਮ ਚਲਾਈ। ਇਸ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਦਿੱਤੀ ਗਈ ਹੈ।
12 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ
ਇਸ ਮਾਮਲੇ ਦੀ ਜਾਂਚ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਜ਼ੋਨ I) ਮਨੀਸ਼ਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਪਹਿਲੀ ਨਜ਼ਰੇ ਇਹ ਜਾਣਕਾਰੀ ਗਲਤ ਪਾਈ ਗਈ। ਉਨ੍ਹਾਂ ਕਿਹਾ, “ਅੱਜ ਸਵੇਰੇ ਰਾਮਗਿਆ ਸਕੂਲ ਖੇਤਾਨ ਪਬਲਿਕ ਸਕੂਲ ਅਤੇ ਫਾਦਰ ਐਗਨਲ ਸਕੂਲ ਸਮੇਤ ਘੱਟੋ-ਘੱਟ 12 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿੱਚ ਬੰਬ ਰੱਖਿਆ ਗਿਆ ਹੈ ਅਤੇ ਜਲਦੀ ਹੀ ਇੱਕ ਧਮਾਕਾ ਹੋਵੇਗਾ।”
ਸਿੰਘ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਨੇ ਬੰਬ ਸਕੁਐਡ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲ ਦੇ ਅਹਾਤੇ ਦੀ ਤਲਾਸ਼ੀ ਲਈ। ਸਾਵਧਾਨੀ ਵਜੋਂ ਕਲਾਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕਿਤੇ ਵੀ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।